ਨਵੀਂ ਦਿੱਲੀ, 19 ਸਤੰਬਰ : ਹਿਮਾਚਲ ਪ੍ਰਦੇਸ਼ ਤੇ ਉੜੀਸਾ ਦੇਸ਼ ਦੇ ਕ੍ਰਮਵਾਰ ਪੰਜਵੇਂ ਤੇ ਛੇਵੇਂ ਰਾਜ ਬਣ ਗਏ ਹਨ ਜਿਥੇ ਆਨੰਦ ਮੈਰਿਜ ਐਕਟਲਾਗੂ ਹੋ ਗਿਆ ਹੈ ਇਹ ਪ੍ਰਗਟਾਵਾ ਦਿੱਲੀਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਦੇ ਜਨਰਲ ਸਕੱਤਰ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰ ਸਿਰਸਾ ਨੇ ਦੱਸਿਆ ਕਿ ਉਹਨਾਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਤੇ ਉੜੀਸਾ ਸਰਕਾਰ ਨੇ ਸੂਚਿਤ ਕੀਤਾ ਹੈ ਕਿ ਉਹਨਾਂ ਦੇ ਰਾਜਾਂ ਵਿਚ ਆਨੰਦਮੈਰਿਜ ਐਕਟ ਲਾਗੂ ਹੋ ਗਿਆ ਹੈ। ਉਹਨਾਂ ਕਿਹਾ ਕਿ ਉਹ ਇਹ ਐਕਟ ਦੇਸ਼ ਦੇ ਸਾਰੇ ਰਾਜਾਂ ਵਿਚ ਲਾਗੂ ਕਰਵਾਉਣ ਲਈ ਯਤਨਸ਼ੀਲ ਹਨ। ਉਹਨਾਂ ਕਿਹਾ ਕਿ ਉਹ ਇਹਨਾਂ ਰਾਜਾਂ ਦੀਆਂਸਰਕਾਰਾਂ ਦੇ ਸੰਪਰਕ ਵਿਚ ਸਨ ਤੇ ਹੁਣ ਉਹਨਾਂ ਨੂੰ ਦੱਸਿਆ ਗਿਆ ਹੈ ਕਿ ਇਹਨਾਂ ਰਾਜਾਂ ਵਿਚ ਐਕਟ ਲਾਗੂ ਹੋ ਗਿਆ ਹੈ।
ਇਸ ਤੋਂ ਪਹਿਲਾਂ ਇਹ ਐਕਟ ਪੰਜਾਬ , ਹਰਿਆਣਾ, ਝਾਰਖੰਡ ਤੇ ਮੇਘਾਲਿਆ ਵਿਚ ਲਾਗੂ ਹੋ ਚੁੱਕ ਹੈ ਜਦਕਿ ਦਿੱਲੀ, ਬਿਹਾਰ, ਯੂ. ਪੀ. ਉੱਤਰਾਖੰਡ ਤੇ ਆਸਾਮ ਵਿਚ ਇਸਨੂੰ ਲਾਗੂ ਕਰਨ ਦੀਪ੍ਰਕਿਰਿਆ ਚਲ ਰਹੀ ਹੈ।
ਉਹਨਾਂ ਕਿਹਾ ਕਿ ਇਹਨਾਂ ਰਾਜਾਂ ਵਿਚ ਇਹ ਐਕਟ ਲਾਗੂ ਹੋਣ ਸਦਕਾ ਹੁਣ ਇਹਨਾਂ ਰਾਜਾਂ ਵਿਚ ਰਹਿੰਦੇ ਸਿੱਖ ਭਾਈਚਾਰੇ ਦੇ ਮੈਂਬਰ ਆਪਣੇ ਵਿਆਹਾਂ ਦੀ ਰਜਿਸਟਰੇਸ਼ਨ ਇਸ ਐਕਟਤਹਿਤ ਕਰਵਾ ਸਕਣਗੇ। ਉਹਨਾਂ ਕਿਹਾ ਕਿ ਇਹ ਐਕਟ ਉਹਨਾਂ ਸਿੱਖਾਂ ਲਈ ਜ਼ਿਆਦਾ ਲਾਹੇਵੰਦ ਸਾਬਤ ੋਵੇਗਾ ਜੋ ਵਿਦੇਸ਼ ਜਾਂਦੇ ਹਨ ਕਿਉਂਕਿ ਇਹਨਾਂ ਨੂੰ ਇਸ ਐਕਟ ਤਹਿਤ ਵਿਆਹਰਜਿਸਟਰਡ ਨਾ ਹੋਣ ਕਾਰਨ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ।
ਸ੍ਰ ਸਿਰਸਾ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਇੱਛਾ ਸੀ ਕਿ ਐਕਟ ਜਲਦੀ ਤੋਂ ਜਲਦੀ ਭਾਰਤ ਦੇ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇ ਅਤੇਉਹਨਾਂ ਦੀ ਇੱਛਾ ਹੁਣ ਪੂਰੀ ਮੁਹਿੰਮ ਵਿਚ ਬਦਲ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਇਹ ਐਕਟ ਜਲਦ ਹੀ ਸਾਰੇ ਰਾਜਾਂ ਵਿਚ ਲਾਗੂ ਹੋ ਜਾਵੇਗਾ। PR
No comments:
Post a Comment