Friday, October 20, 2017

ਸਰਨਾ ਭਰਾਵਾਂ ਨੇ ਸਿੱਖ ਮੁੱਦਿਆ ਨੂੰ ਲੈ ਕੇ ਕੀਤੀ ਵਿਦੇਸ਼ ਮੰਤਰੀ ਨਾਲ ਮੁਲਾਕਾਤ


ਨਵੀ ਦਿੱਲੀ 16 ਅਕਤੂਬਰ ( ) ਸਿੱਖ ਧਰਮ ਦੇ ਬਾਨੀ ਤੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਮਨਾਏ ਜਾਣ ਵਾਲੇ 550 ਸਾਲਾ ਦੇ ਜਸ਼ਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਦੀ ਅਗਵਾਈ ਹੇਠ ਇੱਕ ਵਫਦ ਨੇ ਦੇਸ਼ ਦੀ ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਤੇ ਉਹਨਾਂ ਨੂੰ ਇੱਕ ਪੱਤਰ ਦੇ ਕੇ ਇਹਨਾਂ ਜ਼ਸ਼ਨਾਂ ਨੂੰ ਲੈ ਕੇ ਦਿੱਲੀ ਤੋ ਨਨਕਾਣਾ ਸਾਹਿਬ ਤੱਕ ਨਗਰ ਕੀਤਰਨ ਲਿਜਾਣ ਦੀ ਆਗਿਆ ਤੇ ਸੁਰੱਖਿਆ ਪ੍ਰਬੰਧਾਂ ਦੀ ਮੰਗ ਕਰਨ ਦੇ ਨਾਲ ਨਾਲ ਕਰਤਾਰਪੁਰ ਲਾਂਘਾ ਵੀ ਖੋਹਲਣ ਦੀ ਅਪੀਲ ਕੀਤੀ ਜਦ ਕਿ ਵਿਦੇਸ਼ ਮੰਤਰੀ ਸਾਰੀਆ ਮੰਗਾਂ ਤੇ ਹਾਂ ਪੱਖੀ ਹੁੰਗਾਰਾ ਦਿੱਤਾ।


       ਇਸ ਸਬੰਧੀ ਦਲ ਦੇ ਸਕੱਤਰ ਸ੍ਰ ਮਨਜੀਤ ਸਿੰਘ ਸਰਨਾ ਨੇ ਦੱਸਿਆ ਕਿ  ਦਲ ਦੇ ਪ੍ਰਧਾਨ ਸ੍ਰ ਪਰਮਜੀਤ ਸਿੰਘ ਸਰਨਾ ਤੇ ਸਕੱਤਰ ਜਨਰਲ ਸ੍ਰ ਹਰਵਿੰਦਰ ਸਿੰਘ ਸਰਨਾ ਨੇ ਅੱਜ ਵਿਦੇਸ਼ ਮੰਤਰੀ ਸ੍ਰੀਮਤੀ ਸ਼ੁਸ਼ਮਾ ਸਵਰਾਜ ਦੇ ਉਹਨਾਂ  ਦੇ ਦਫਤਰ ਵਿੱਚ ਉਹਨਾਂ ਨਾਲ ਵਿਸ਼ੇਸ਼ ਬੈਠਕ ਕੀਤੀ ਤੇ ਉਹਨਾਂ ਨੂੰ ਕਈ ਪੰਥਕ ਮੁੱਦਿਆ ਤੋ ਜਾਣੂ ਕਰਵਾਇਆ ਜਿਹਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 2019 ਵਿੱਚ ਆਉਣ ਵਾਲੇ 550 ਸਾਲਾ ਪ੍ਰਕਾਸ਼ ਉਤਸਵ ਸਮੇਂ ਸਿੱਖ ਪੰਥ ਵੱਲੋ ਜੰਗੀ ਪੱਧਰ ਤੇ ਸਮਾਗਮ ਕੀਤੇ ਜਾ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੂੰ ਪਾਕਿਸਤਾਨ ਸਰਕਾਰ, ਓਕਾਬ ਬੋਰਡ ਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਬਕਾਇਦਾ ਦਿੱਲੀ ਤੋ ਨਨਕਾਣਾ ਸਾਹਿਬ ਤੱਕ 2005 ਦੀ ਤਰਜ਼ ਤੇ ਨਗਰ ਕੀਤਰਨ ਲਿਜਾਣ ਦੀ ਆਗਿਆ ਦੇ ਦਿੱਤੀ ਹੈ।ਸਰਨਾ ਭਰਾਵਾਂ ਨੇ ਦੱਸਿਆ ਕਿ ਵਿਦੇਸ਼ ਮੰਤਰੀ ਨਾਲ ਉਹਨਾਂ ਦੀ ਮੁਲਾਕਾਤ ਬਹੁਤ ਹੀ ਸੁਖਾਵੇਂ ਮਾਹੌਲ ਵਿੱਚ ਹੋਈ ਅਤੇ ਉਹਨਾਂ ਨੇ ਹਰ ਪ੍ਰਕਾਰ ਦਾ ਸਹਿਯੋਗ ਦੇਣ ਦਾ ਭਰੋਸਾ ਦੇਣ ਦੇ ਨਾਲ ਨਾਲ ਖੁਦ ਵੀ ਇਸ ਨਗਰ ਕੀਤਰਨ ਵਿੱਚ ਸ਼ਮੂਲੀਅਤ ਕਰਨ ਦਾ ਵਾਅਦਾ ਕੀਤਾ । 
     ਉਹਨਾਂ ਕਿਹਾ ਕਿ ਇਸੇ ਤਰ•ਾ ਪਿਛਲੇ ਲੰਮੇ ਸਮੇਂ ਤੋ ਸਿੱਖਾਂ ਦੀ ਮੰਗ ਕਰਤਾਰਪੁਰ ਦੇ ਲਾਂਘੇ ਦੀ ਗੱਲ ਕੀਤੀ ਤਾਂ ਵਿਦੇਸ਼ ਮੰਤਰੀ ਨੇ ਕਿਹਾ ਕਿ ਇਸ ਸਬੰਧ ਵਿੱਚ ਉਹ ਸਿੱਧੇ ਤੌਰ ਤੇ ਕੋਈ ਕਾਰਵਾਈ ਨਹੀ ਕਰ ਸਕਦੇ ਪਰ ਗ੍ਰਹਿ ਮੰਤਰਾਲੇ ਨਾਲ ਗੱਲਬਾਤ ਕਰਕੇ ਉਹ ਇਸ ਦੀ ਹੱਲ ਕੱਢਣ ਦੀ ਪੂਰੀ ਪੂਰੀ ਕੋਸ਼ਿਸ਼ ਕਰਨਗੇ ਕਿਉਕਿ ਮਾਮਲਾ ਦੋ ਦੇਸ਼ਾਂ ਦੀਆ ਸਰਕਾਰਾਂ ਨਾਲ ਜੁੜਿਆ ਹੋਇਆ ਹੈ। ਜਦੋਂ ਉਹਨਾਂ ਦਾ ਧਿਆਨ ਇਸ ਪਾਸੇ ਦਿਵਾਇਆ ਗਿਆ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋ ਸਿੱਖ ਗੁਰੂ ਸਾਹਿਬਾਨ ਦੇ ਦਿਹਾੜੇ ਆਪਣੇ ਕੈਲੰਡਰ ਅਨੁਸਾਰ ਮਨਾਏ ਜਾਂਦੇ ਹਨ ਪਰ ਭਾਰਤ ਉਹਨਾਂ ਨੂੰ ਸਮੇਂ ਸਿਰ ਰੇਲਵੇ ਕੋਚ ਮੁਹੱਈਆ ਨਹੀ ਕਰਵਾਉਦੀ ਜਿਸ ਨਾਲ ਆਮ ਤੌਰ ਤੇ ਜੱਥਾ ਨਹੀ ਜਾਂਦਾ ਤੇ ਸਿੱਖ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਤੋ ਰਹਿ ਜਾਂਦੇ ਹਨ। ਇਸ ਬਾਰੇ ਵੀ ਉਹਨਾਂ ਵਿਸ਼ਵਾਸ਼ ਦਿਵਾਇਆ ਕਿ ਰੇਲ ਮੰਤਰਾਲੇ ਨਾਲ ਗੱਲਬਾਤ ਕਰਕੇ ਵੀ ਇਸ ਮਸਲੇ ਦੇ ਹੱਲ ਕੱਢ ਲਿਆ ਜਾਵੇਗਾ ਅਤਤੇ ਕਿਸੇ ਵੀ ਦੇਸ਼ ਵਾਸੀ ਦੀਆ ਧਾਰਮਿਕ ਭਾਵਨਾਵਾਂ ਨੂੰ ਠੇਸ ਨਹੀ ਪਹੁੰਚਣ ਦਿੱਤੀ ਜਾਵੇਗੀ। ਵਿਦੇਸ਼ ਮੰਤਰੀ ਨੇ ਹਰ ਮੁੱਦੇ 'ਤੇ ਹਾਂ ਪੱਖੀ ਹੁੰਗਾਰਾ ਦਿੱਤਾ।  

No comments: