ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਅਮਰੀਕਾ ਸਰਕਾਰ ਵੱਲੋਂ 15 ਮੈਂਬਰੀਕਮੇਟੀ ਗਠਿਤ ਕਰਨ ਦਾ ਸਵਾਗਤ
ਸਿਰਸਾ ਨੇ ਭਾਰਤੀ ਸਫਾਰਤਖਾਨਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਗਰੂਕਤਾ ਮੁਹਿੰਮਵਿੱਢਣ ਦੀ ਹਦਾਇਤ ਦੇਣ ਵਾਸਤੇ ਸੁਸ਼ਮਾ ਸਵਰਾਜ ਨੂੰ ਕੀਤੀ ਅਪੀਲ
ਨਵੀਂ ਦਿੱਲੀ, 16 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀ) ਨੇ ਅਮਰੀਕਾਸਰਕਾਰ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ 15 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲੇ ਦਾਸਵਾਗਤ ਕੀਤਾ ਹੈ ਅਤੇ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ ਵੱਖਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਜਾਰੀ ਕਰਨ।
ਇਕੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਦਿੱਲੀ ਗੁਰਦੁਆਰਾ ਕਮੇਟੀ ਲੰਬੇ ਸਮੇਂ ਤੋਂ ਇਹ ਮਾਮਲਾ ਉਠਾਉਂਦੀ ਆਰਹੀ ਹੈ ਤੇ ਇਸ ਵੱਲੋਂ ਵਿਸ਼ਵ ਭਰ ਵਿਚ ਕਈ ਅਪੀਲਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਅਸਲ ਮਸਲਾ ਸਿੱਖਧਰਮ, ਇਸਦੇ ਸਿਧਾਂਤਾਂ ਤੇ ਧਾਰਮਿਕ ਕੱਕਾਰਾਂ ਦੀ ਜਾਣਕਾਰੀ ਦਾ ਹੈ ਜਿਸ ਲਈ ਜਾਗਰੂਕਤਾ ਫੈਲਾਏ ਜਾਣ ਦੀਜ਼ਰੂਰਤਰ ਹੈ।
ਉਹਨਾਂ ਕਿਹਾ ਕਿ 15 ਮੈਂਬਰੀ ਕਮੇਟੀ ਦਾ ਗਠਨ ਅਮਰੀਕਾ ਵਿਚ ਰਹਿੰਦੇ ਲੋਕਾਂ ਨੂੰ ਸਿੱਖ ਧਰਮ ਦੇ ਕੱਕਾਰਾਂ ਤੇਹੋਰ ਅਹਿਮ ਜਾਣਕਾਰੀ ਦੇਣ ਦੇ ਦਿਸ਼ਾ ਵਿਚ ਬਹੁਤ ਸਹਾਈ ਹੋਵੇਗਾ। ਸ੍ਰੀ ਸਿਰਸਾ ਨੇ ਕਿਹਾ ਕਿ ਵੱਡੀ ਗੱਲ ਇਹਹੈ ਕਿ ਇਸ ਕਮੇਟੀ ਵਿਚ 15 ਸਿੱਖ ਸ਼ਖਸੀਅਤਾਂ ਨੂੰ ਸ਼ਾਮਲ ਕਰਨਾ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇਚਾੜਨ ਵਿਚ ਹੋਈ ਸਹਾਈ ਹੋਵੇਗਾ। ਉਹਨਾਂ ਕਿਹਾ ਕਿ ਟੀ ਐਸ ਏ ਸਟੇਟ ਪੈਟਰੋਲ ਤੇ ਸੁਰੱਖਿਆ ਮਾਮਲਿਆਂਨਾਲ ਜੁੜੇ ਅਫਸਰਾਂ ਤੇ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਬਹੁਤ ਲਾਹੇਵੰਦ ਹੋਵੇਗਾ ਜਿਸ ਨਾਲ ਸਿੱਖਾਂ ਦੀ ਸ਼ਨਾਖਤਸਹੀ ਤਰੀਕੇ ਹੋ ਸਕੇਗੀ ਤੇ ਗਲਤ ਸ਼ਨਾਖ਼ਤ ਦਾ ਮਸਲਾ ਖਤਮ ਹੋ ਸਕੇਗਾ।
ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਸਿੱਖਾਂ ਤੇ ਸਿੱਖ ਧਰਮ ਬਾਰੇ ਜਾਣਕਾਰੀ ਦਾ ਪਸਾਰ ਕਰਨ ਲਈ ਜਾਗਰੂਕਤਾਮੁਹਿੰਮ ਬਾਰੇ ਪਹਿਲਾਂ ਵੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਗੱਲ ਕੀਤੀ ਹੈ ਤੇ ਹੁਣ ਉਹਨਾਂ ਨੂੰਅਪੀਲ ਕੀਤੀ ਹੈ ਕਿ ਉਹ ਵੱਖ ਵੱਖ ਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਹਦਾਇਤ ਜਾਰੀ ਕਰਨਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਮਾਮਲੇ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ। ਉਹਨਾਂਕਿਹਾ ਕਿ ਸ੍ਰੀਮਤੀ ਸਵਰਾਜ ਪਹਿਲਾਂ ਹੀ ਘੋਸ਼ਤ ਕਰ ਚੁੱਕੇ ਹਨ ਕਿ ਭਾਰਤੀ ਸਫਾਰਤਖਾਨਿਆਂ ਰਾਹੀਂ ਗੁਰੂ ਨਾਨਕਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੇ ਵਿਸ਼ਵ ਵਿਚ ਮਨਾਇਆ ਜਾਵੇਗਾ। ਉਹਨਾਂ ਕਿਹਾ ਕਿ ਇਸ ਮੌਕੇ ਪੰਜ ਕੱਕਾਰਾਂ ਤੇਦਸਤਾਰ ਬਾਰੇ ਜਾਗਰੂਕਤਾ ਮੁਹਿੰਮ ਰਾਹੀਂ ਸਥਾਨਕ ਲੋਕਾਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਨਾਲ ਗਲਤਸ਼ਨਾਖਤ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਸਕੇਗੀ ਤੇ ਇਸਦਾ ਮੁਹਿੰਮ ਦਾ ਲਾਭ ਮਿਲੇਗਾ।
ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਸਿੱਖਾਂ ਦੇ ਪੰਜ ਕੱਕਾਰਾਂ ਤੇਦਸਤਾਰ ਬਾਰੇ ਮਤਾ ਪਾਸ ਕਰਨ ਦੀ ਪਟੀਸ਼ਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਕੋਲ ਭੇਜੀ ਹੈਜਿਸ ਵਿਚ ਸਾਰੇ ਮੁਲਕਾਂ ਨੂੰ ਅਪੀਲ ਕੀਤੀ ਹੈਕਿ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਮੌਜੂਦਾ ਕਾਨੂੰਨਾਂ ਵਿਚਸੋਧ ਕਰ ਸਕਦੇ ਹਨ ਜਾਂ ਕਾਨੂੰਨ ਨਵੇਂ ਬਣਾ ਸਕਦੇ ਹਨ। PR
No comments:
Post a Comment