Showing posts with label ਅਮਰੀਕਾ ਸਰਕਾਰ ਵੱਲੋਂ 15 ਮੈਂਬਰੀਕਮੇਟੀ ਗਠਿਤ ਕਰਨ ਦਾ ਸਵਾਗਤ. Show all posts
Showing posts with label ਅਮਰੀਕਾ ਸਰਕਾਰ ਵੱਲੋਂ 15 ਮੈਂਬਰੀਕਮੇਟੀ ਗਠਿਤ ਕਰਨ ਦਾ ਸਵਾਗਤ. Show all posts

Monday, September 17, 2018

ਅਮਰੀਕਾ ਸਰਕਾਰ ਵੱਲੋਂ 15 ਮੈਂਬਰੀਕਮੇਟੀ ਗਠਿਤ ਕਰਨ ਦਾ ਸਵਾਗਤ

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ ਅਮਰੀਕਾ ਸਰਕਾਰ ਵੱਲੋਂ 15 ਮੈਂਬਰੀਕਮੇਟੀ ਗਠਿਤ ਕਰਨ ਦਾ ਸਵਾਗਤ

ਸਿਰਸਾ ਨੇ ਭਾਰਤੀ ਸਫਾਰਤਖਾਨਿਆਂ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਾਗਰੂਕਤਾ ਮੁਹਿੰਮਵਿੱਢਣ ਦੀ ਹਦਾਇਤ ਦੇਣ ਵਾਸਤੇ ਸੁਸ਼ਮਾ ਸਵਰਾਜ ਨੂੰ ਕੀਤੀ ਅਪੀਲ

ਨਵੀਂ ਦਿੱਲੀ, 16 ਸਤੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀਨੇ ਅਮਰੀਕਾਸਰਕਾਰ ਵੱਲੋਂ ਸਿੱਖਾਂ ਬਾਰੇ ਜਾਗਰੂਕਤਾ ਫੈਲਾਉਣ ਲਈ 15 ਮੈਂਬਰੀ ਕਮੇਟੀ ਗਠਿਤ ਕਰਨ ਦਾ ਫੈਸਲੇ ਦਾਸਵਾਗਤ ਕੀਤਾ ਹੈ ਅਤੇ ਭਾਰਤੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਵੱਖ ਵੱਖਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂਬਾਰੇ ਜਾਗਰੂਕਤਾ ਮੁਹਿੰਮ ਚਲਾਉਣ ਦੀਆਂ ਹਦਾਇਤਾਂ ਜਾਰੀ ਕਰਨ

ਇਕੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ  ਦਿੱਲੀ ਗੁਰਦੁਆਰਾ ਕਮੇਟੀ ਲੰਬੇ ਸਮੇਂ ਤੋਂ ਇਹ ਮਾਮਲਾ ਉਠਾਉਂਦੀ ਆਰਹੀ ਹੈ ਤੇ ਇਸ ਵੱਲੋਂ ਵਿਸ਼ਵ ਭਰ ਵਿਚ ਕਈ ਅਪੀਲਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਅਸਲ ਮਸਲਾ ਸਿੱਖਧਰਮਇਸਦੇ ਸਿਧਾਂਤਾਂ ਤੇ ਧਾਰਮਿਕ ਕੱਕਾਰਾਂ ਦੀ ਜਾਣਕਾਰੀ ਦਾ ਹੈ ਜਿਸ ਲਈ ਜਾਗਰੂਕਤਾ ਫੈਲਾਏ ਜਾਣ ਦੀਜ਼ਰੂਰਤਰ ਹੈ

ਉਹਨਾਂ ਕਿਹਾ ਕਿ 15 ਮੈਂਬਰੀ ਕਮੇਟੀ ਦਾ ਗਠਨ ਅਮਰੀਕਾ ਵਿਚ ਰਹਿੰਦੇ ਲੋਕਾਂ ਨੂੰ ਸਿੱਖ ਧਰਮ ਦੇ ਕੱਕਾਰਾਂ ਤੇਹੋਰ ਅਹਿਮ ਜਾਣਕਾਰੀ ਦੇਣ ਦੇ ਦਿਸ਼ਾ ਵਿਚ ਬਹੁਤ ਸਹਾਈ ਹੋਵੇਗਾ  ਸ੍ਰੀ ਸਿਰਸਾ ਨੇ ਕਿਹਾ ਕਿ ਵੱਡੀ ਗੱਲ ਇਹਹੈ ਕਿ ਇਸ ਕਮੇਟੀ ਵਿਚ 15 ਸਿੱਖ ਸ਼ਖਸੀਅਤਾਂ ਨੂੰ ਸ਼ਾਮਲ ਕਰਨਾ ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇਚਾੜਨ ਵਿਚ ਹੋਈ ਸਹਾਈ ਹੋਵੇਗਾ ਉਹਨਾਂ ਕਿਹਾ ਕਿ  ਟੀ ਐਸ  ਸਟੇਟ ਪੈਟਰੋਲ ਤੇ ਸੁਰੱਖਿਆ ਮਾਮਲਿਆਂਨਾਲ ਜੁੜੇ ਅਫਸਰਾਂ ਤੇ ਅਧਿਕਾਰੀਆਂ ਨੂੰ ਸਿਖਲਾਈ ਦੇਣਾ ਬਹੁਤ ਲਾਹੇਵੰਦ ਹੋਵੇਗਾ ਜਿਸ ਨਾਲ ਸਿੱਖਾਂ ਦੀ ਸ਼ਨਾਖਤਸਹੀ ਤਰੀਕੇ ਹੋ ਸਕੇਗੀ ਤੇ ਗਲਤ ਸ਼ਨਾਖ਼ਤ ਦਾ ਮਸਲਾ ਖਤਮ ਹੋ ਸਕੇਗਾ

ਸ੍ਰੀ ਸਿਰਸਾ ਨੇ ਕਿਹਾ ਕਿ ਉਹਨਾਂ ਨੇ ਸਿੱਖਾਂ ਤੇ ਸਿੱਖ ਧਰਮ  ਬਾਰੇ ਜਾਣਕਾਰੀ ਦਾ ਪਸਾਰ ਕਰਨ ਲਈ ਜਾਗਰੂਕਤਾਮੁਹਿੰਮ ਬਾਰੇ ਪਹਿਲਾਂ ਵੀ ਵਿਦੇਸ਼ ਮੰਤਰੀ ਸ੍ਰੀਮਤੀ ਸੁਸ਼ਮਾ ਸਵਰਾਜ ਨਾਲ ਗੱਲ ਕੀਤੀ ਹੈ ਤੇ ਹੁਣ ਉਹਨਾਂ ਨੂੰਅਪੀਲ ਕੀਤੀ ਹੈ ਕਿ ਉਹ ਵੱਖ ਵੱਖ ਮੁਲਕਾਂ ਵਿਚ ਸਥਿਤ ਭਾਰਤੀ ਸਫਾਰਤਖਾਨਿਆਂ ਨੂੰ ਹਦਾਇਤ ਜਾਰੀ ਕਰਨਕਿ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਇਸ ਮਾਮਲੇ 'ਤੇ ਵਿਸ਼ੇਸ਼ ਮੁਹਿੰਮ ਚਲਾਈ ਜਾਵੇ ਉਹਨਾਂਕਿਹਾ ਕਿ ਸ੍ਰੀਮਤੀ ਸਵਰਾਜ ਪਹਿਲਾਂ ਹੀ ਘੋਸ਼ਤ ਕਰ ਚੁੱਕੇ ਹਨ ਕਿ ਭਾਰਤੀ ਸਫਾਰਤਖਾਨਿਆਂ ਰਾਹੀਂ ਗੁਰੂ ਨਾਨਕਦੇਵ ਜੀ ਦਾ ਪ੍ਰਕਾਸ਼ ਪੁਰਬ ਸਾਰੇ ਵਿਸ਼ਵ ਵਿਚ ਮਨਾਇਆ ਜਾਵੇਗਾ ਉਹਨਾਂ ਕਿਹਾ ਕਿ ਇਸ ਮੌਕੇ ਪੰਜ ਕੱਕਾਰਾਂ ਤੇਦਸਤਾਰ ਬਾਰੇ ਜਾਗਰੂਕਤਾ ਮੁਹਿੰਮ ਰਾਹੀਂ ਸਥਾਨਕ ਲੋਕਾਂ ਨੂੰ ਸਿੱਖ ਧਰਮ ਦੀ ਜਾਣਕਾਰੀ ਦੇਣ ਨਾਲ ਗਲਤਸ਼ਨਾਖਤ ਦੀ ਸਮੱਸਿਆ ਕਾਫੀ ਹੱਦ ਤੱਕ ਹੱਲ ਹੋ ਸਕੇਗੀ ਤੇ ਇਸਦਾ ਮੁਹਿੰਮ ਦਾ ਲਾਭ ਮਿਲੇਗਾ


ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਇਹ ਵੀ ਦੱਸਿਆ ਕਿ ਉਹਨਾਂ ਨੇ ਸਿੱਖਾਂ ਦੇ ਪੰਜ ਕੱਕਾਰਾਂ ਤੇਦਸਤਾਰ ਬਾਰੇ ਮਤਾ ਪਾਸ ਕਰਨ ਦੀ ਪਟੀਸ਼ਨ ਪਹਿਲਾਂ ਹੀ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਕੋਲ ਭੇਜੀ ਹੈਜਿਸ ਵਿਚ ਸਾਰੇ ਮੁਲਕਾਂ ਨੂੰ ਅਪੀਲ ਕੀਤੀ ਹੈਕਿ ਉਹ ਇਸ ਮਸਲੇ ਦੇ ਹੱਲ ਲਈ ਆਪਣੇ ਮੌਜੂਦਾ ਕਾਨੂੰਨਾਂ ਵਿਚਸੋਧ ਕਰ ਸਕਦੇ ਹਨ ਜਾਂ ਕਾਨੂੰਨ ਨਵੇਂ ਬਣਾ ਸਕਦੇ ਹਨ PR