Showing posts with label ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ. Show all posts
Showing posts with label ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ. Show all posts

Friday, December 29, 2017

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਸਰਕਾਰ ਦੀ ਜ਼ੋਰਦਾਰ ਨਿਖੇਧੀ

ਸ੍ਰੀ ਗੋਬਿੰਦ ਸਿੰਘ ਦੇ ਰਾਜ ਪੱਧਰੀ ਪ੍ਰਕਾਸ਼ ਪੁਰਬ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨਾ ਵੱਡਾ ਗੁਨਾਹ

ਮੁੱਖ ਮੰਤਰੀ ਤੁਰੰਤ ਸੰਗਤ ਤੋਂ ਮੁਆਫੀ ਮੰਗਣ : ਸਿਰਸਾ
ਨਵੀਂ ਦਿੱਲੀ, 28 ਦਸੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀ ਐਸ ਜੀ ਐਮ ਸੀਨੇ ਪੰਜਾਬ ਸਰਕਾਰ ਵੱਲੋਂਸ੍ਰੀ ਆਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਦੇ ਪ੍ਰਕਾਸ਼ ਪੁਰਬ ਮੌਕੇ ਕਰਵਾਏ ਰਾਜ ਪੱਧਰੀ ਸਮਾਗਮਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨ ਨੂੰ ਗੰਭੀਰ ਗੁਨਾਹ ਕਰਾਰ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ  ਨੂੰ ਇਸਲਈ ਤੁਰੰਤ ਮੁਆਫੀ ਮੰਗਣ ਵਾਸਤੇ ਕਿਹਾ ਹੈ

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸ੍ਰੀ ਮਨਜਿੰਦਰਸਿੰਘ ਸਿਰਸਾ ਨੇ ਕਿਹਾ ਕਿ ਗੁਰਪੁਰਬ ਸਮਾਗਮਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨਾ ਵੱਡਾ ਗੁਨਾਹ ਹੈ ਉਹਨਾਂ ਕਿਹਾ ਿਕ ਹੈਰਾਨੀ ਇਸ ਗੱਲ ਦੀ ਹੈ ਕਿ ਪੰਜਾਬ ਸਰਕਾਰ ਨੇ ਇਹ ਗੁਨਾਹ ਉਸ ਗੁਰੂ ਸਾਹਿਬ ਦੇ ਪ੍ਰਕਾਸ਼ ਪੁਰਬਮੌਕੇ ਕੀਤਾ ਹੈ ਜਿਸਨੇ ਸਮੁੱਚੀ ਸਿੱਖ ਸੰਗਤ ਨੂੰ ਆਦੇਸ਼ ਦਿੱਤਾ ਸੀ ਕਿ ਹੁਣ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹੀ ਸਿੱਖਾਂ ਦੇ ਗੁਰੂਸਾਹਿਬ ਹਨ ਤੇ ਇਹਨਾਂ ਦੀ ਸਿੱਖਿਆ ਮੁਤਾਬਕ ਹੀ ਚਲਿਆ ਜਾਵੇ ਉਹਨਾਂ ਕਿਹਾ ਕਿ ਮਨੁੱਖਤਾ ਦੇ ਇਤਿਹਾਸ ਵਿਚ ਕਦੇਵੀ ਅਜਿਹਾ ਨਹੀਂ ਹੋਇਆ ਕਿ ਗੁਰਪੁਰਬ ਮੌਕੇ ਹੋਏ ਸਮਾਗਮ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕੀਤਾ ਗਿਆਹੋਵੇ

ਸ੍ਰੀ ਸਿਰਸਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਕਾਰਵਾਈ ਨਾਲ ਵਿਸ਼ਵ ਭਰ ਵਿਚ ਰਹਿੰਦੇ ਸਿੱਖਾਂ ਦੇ ਹਿਰਦੇਵਲੂੰਧਰੇ ਗਏ ਹਨ  ਉਹਨਾਂ ਕਿਹਾ ਕਿ ਭਾਵੇਂ ਗੰਭੀਰ ਗੁਨਾਹ ਹੋ ਗਿਆ ਪਰ ਇਸਦੇ ਬਾਵਜੂਦ ਪੰਜਾਬ ਸਰਕਾਰ ਦੇ ਕਿਸੇਵੀ ਅਧਿਕਾਰੀ ਨੇ ਇਸ ਗੁਨਾਹ ਦੀ ਜ਼ਿੰਮੇਵਾਰੀ ਨਹੀਂ ਲਈ ਜਿਸ ਤੋਂ ਜਾਪਦਾ ਹੈ ਕਿ ਸਰਕਾਰ ਵੱਲੋਂ ਇਹ ਕਾਰਵਾਈ ਜਾਣਬੁਝ ਕੇ ਕੀਤੀ ਗਈ ਹੈ ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ  ਉਹਨਾਂ ਦੀ ਸਰਕਾਰ ਦੀ ਇਸ ਗੰਭੀਰ ਗਲਤੀਲਈ ਤੁਰੰਤ ਮੁਆਫੀ ਮੰਗਣੀ ਚਾਹੀਦੀ ਹੈ

ਉਹਨਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਹ ਵੀ ਚੇਤੇ ਕਰਵਾਇਆ ਕਿ ਬਿਹਾਰ ਦੇ ਮੁੱਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਨੇ ਸ੍ਰੀਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾ ਕੇ ਇਕ ਉਦਾਹਰਣ ਪੇਸ਼ ਕੀਤੀ ਹੈ ਤੇ ਵਿਸ਼ਵਭਰ ਦੇ ਲੋਕ ਉਹਨਾਂ ਦੀ ਇਸ ਪਹਿਲਕਦਮੀ ਦੀ ਸਿਫਤ ਕਰ ਰਹੇ ਹਨ ਉਹਨਾਂ ਕਿਹਾ ਕਿ ਇਕ ਵਿਅਕਤੀ ਜੋ  ਧਰਮ ਤੋਂਗੈਰ ਸਿੱਖ ਹੈ ਪਰ ਫਿਰ ਵੀ ਗੁਰੂ ਸਾਹਿਬ ਦੀ ਮਹਾਨਤਾ ਤੋਂ ਜਾਣੂ ਹੈ ਉਹਨਾਂ ਕਿਹਾ ਕਿ ਵਿਸ਼ਵ ਭਰ ਵਿਚ ਹਰ ਥਾਂ 'ਤੇਜਿਥੇ ਲੋਕ ਗੁਰਪੁਰਬ ਮਨਾਉਂਦੇ ਹੋਣ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਜਾਂਦਾ ਹੈ ਪਰ  ਬਹੁਤ ਮੰਦਭਾਗੀ ਗੱਲ ਹੈਕਿ ਪੰਜਾਬ ਸਰਕਾਰ ਨੇ ਸਿੱਖ ਧਰਮ ਦੇ ਬੁਨਿਆਦੀ ਸਿਧਾਂਤ ਨੂੰ ਹੀ ਅਣਡਿੱਠ ਕਰ ਦਿੱਤਾ ਹੈ

ਦਿੱਲੀ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ ਇਹ ਕਾਰਵਾਈ ਕਾਂਗਰਸ ਪਾਰਟੀਦੀ ਨੀਤੀ ਅਨੁਸਾਰ ਜਾਪਦੀ ਹੈ ਕਿਉਂਕਿ ਪਾਰਟੀ ਹਮੇਸ਼ਾ ਪੰਜਾਬ ਖਾਸ ਤੌਰ 'ਤੇ ਸਿੱਖਾਂ ਦੇ ਖਿਲਾਫ ਕੰਮ ਕਰਦੀ ਰਹੀ ਹੈਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮਨਾਕ ਗੱਲ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਨਾ ਕਰਨ ਦੀ ਭੁੱਲ ਮਗਰੋਂਹੁਣ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਰਾਖਵੀਂਆਂ ਛੁੱਟੀਆਂ ਦੀ ਸ਼੍ਰੇਣੀ ਵਿਚ ਸ਼ਾਮਲ ਕਰਦਿੱਤਾ ਹੈ ਉਹਨਾਂ ਹੈਰਾਨੀ ਪ੍ਰਗਟ ਕੀਤੀ ਕਿ ਕੀ ਸਰਕਾਰ ਸਿੱਖ ਵਿਰੋਧੀ ਏਜੰਡੇ 'ਤੇ ਚਲ ਰਹੀ ਹੈ ? ਉਹਨਾਂ ਨੇ ਭਗਤਸਿੰਘ ਤੇ ਕਰਤਾਰ ਸਿੰਘ ਸਰਾਭਾ ਸਮੇਤ ਆਜ਼ਾਦੀ ਘੁਲਾਟੀਆਂ ਦੇ ਸ਼ਹੀਦੀ ਦਿਨਾਂ ਦੀਆਂ ਛੁੱਟੀਆਂ ਵੀ  ਰਾਖਵੀਂ ਸ਼੍ਰੇਣੀ ਵਿਚਪਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ।  PR